TSK

TSK · ਮੱਤੀ 19:21

Treasury of Scripture Knowledge references in ਪੰਜਾਬੀ IRV.

Back to passage

¶ ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।

¶ ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।

ਅਤੇ ਉਨ੍ਹਾਂ ਨੂੰ ਆਖਿਆ, ‹ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।›

‹ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।›

ਪਰ ਯਿਸੂ ਨੇ ਉਸ ਨੂੰ ਕਿਹਾ, ‹ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।›

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›

ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ‹ਮੇਰੇ ਪਿੱਛੇ ਹੋ ਤੁਰ।› ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ‹ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।›

‹ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।›

‹ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।›

‹ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।›

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।

¶ ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।

ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।