TSK

TSK · ਮੱਤੀ 2:13

Treasury of Scripture Knowledge references in ਪੰਜਾਬੀ IRV.

Back to passage

ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।

ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।

ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।

ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,

ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!

ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।

¶ ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ,

‹ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।›

ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।

ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।

ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।

ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।

ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।