TSK

TSK · ਮੱਤੀ 2:5

Treasury of Scripture Knowledge references in ਪੰਜਾਬੀ IRV.

Back to passage

ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ

¶ ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।

¶ ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”

¶ ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।