TSK

TSK · ਮੱਤੀ 2:8

Treasury of Scripture Knowledge references in ਪੰਜਾਬੀ IRV.

Back to passage

ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ।

ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।

¶ ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।

ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।

ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।

ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।

ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ

ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ।

ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।