TSK

TSK · ਮੱਤੀ 20:21

Treasury of Scripture Knowledge references in ਪੰਜਾਬੀ IRV.

Back to passage

ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?

ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।

ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।

ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।›

ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।

ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ‹ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!›

¶ ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।›

¶ ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।

‹“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”›

ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।

¶ ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।