TSK

TSK · ਮੱਤੀ 21:38

Treasury of Scripture Knowledge references in ਪੰਜਾਬੀ IRV.

Back to passage

ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ।

¶ ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।

¶ ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।

‹ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।›

ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।

ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।