TSK

TSK · ਮੱਤੀ 21:42

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।

ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।

ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ‹ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ› ‹ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,› ‹ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।›

ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ

ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!

ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l