ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
TSK
TSK · ਮੱਤੀ 25:21
Treasury of Scripture Knowledge references in ਪੰਜਾਬੀ IRV.
¶ ‹ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।›
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।›
‹ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।›
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।›
‹ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।›
‹ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।›
ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।
ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
‹ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।›
‹ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।›
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।