TSK

TSK · ਮੱਤੀ 5:21

Treasury of Scripture Knowledge references in ਪੰਜਾਬੀ IRV.

Back to passage

ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।

ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।

¶ ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।

ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰ੍ਹਾਂ ਓਹ ਕੰਮ ਨੂੰ ਮੁਕਾਉਂਦੇ ਸਨ।

ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਵੀਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੇਰੇ ਤੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ।

¶ ‹ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।›

¶ ‹ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।›