TSK

TSK · ਮੱਤੀ 7:21

Treasury of Scripture Knowledge references in ਪੰਜਾਬੀ IRV.

Back to passage

ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!

‹ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।›

ਅਤੇ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।›

‹ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।›

‹ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।›

‹ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!›

ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ‹ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।›

‹ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।›

ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ‹ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!›

ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।›

‹ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।›

ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, ‹“ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”›

‹ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।›

‹ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”›

ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।

ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।

ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।

ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।

ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?

ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ

‹ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।›

‹ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।›