ਤਾਂ ਉਹ ਮਨੁੱਖ ਕੋੜ੍ਹੀ ਹੈ ਅਤੇ ਅਸ਼ੁੱਧ ਹੈ, ਜਾਜਕ ਉਸ ਨੂੰ ਜ਼ਰੂਰ ਹੀ ਅਸ਼ੁੱਧ ਠਹਿਰਾਵੇ, ਕਿਉਂ ਜੋ ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ।
TSK
TSK · ਮੱਤੀ 8:2
Treasury of Scripture Knowledge references in ਪੰਜਾਬੀ IRV.
ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।
ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”
ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।
ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
¶ ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
‹ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।›
ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
‹ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।›
¶ ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।
ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।
‹ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।›
ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।
ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।