TSK

TSK · ਮੱਤੀ 9:13

Treasury of Scripture Knowledge references in ਪੰਜਾਬੀ IRV.

Back to passage

¶ ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।

¶ ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?

ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।

¶ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।

‹ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?›

¶ ‹ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।›

¶ ‹ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।›

‹ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ›

‹ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?›

ਯਿਸੂ ਨੇ ਉਸ ਨੂੰ ਆਖਿਆ ਕਿ ‹ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?›

‹ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।›

ਯਿਸੂ ਨੇ ਉੱਤਰ ਦਿੱਤਾ, ‹“ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।›

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।

ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।

ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।

ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।

ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।