TSK

TSK · ਮੀਕਾ 2:13

Treasury of Scripture Knowledge references in ਪੰਜਾਬੀ IRV.

Back to passage

ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।

ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ।

¶ ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

¶ ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?

¶ ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?

ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।

ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।

ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

¶ ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!

ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!

ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।

ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।

ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ।

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।