TSK

TSK · ਮੀਕਾ 6:13

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ, ਜਦ ਤੱਕ ਉਹ ਤੁਹਾਨੂੰ ਉਸ ਦੇਸ਼ ਵਿੱਚੋਂ ਮਿਟਾ ਨਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।

ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,

ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।

ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।

ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।

ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!