TSK

TSK · ਨਹੂਮ 2:13

Treasury of Scripture Knowledge references in ਪੰਜਾਬੀ IRV.

Back to passage

ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ।

ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ?

ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ।

ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ

ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!

¶ ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ!

¶ ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?

ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।

ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।

ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੀਦੋਨ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮੇਸ਼ੇਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!

¶ ਖੂਨੀ ਸ਼ਹਿਰ ਉੱਤੇ ਹਾਏ ਹਾਏ! ਸਾਰੇ ਦਾ ਸਾਰਾ ਝੂਠ ਅਤੇ ਲੁੱਟ ਨਾਲ ਭਰਿਆ ਹੋਇਆ ਹੈ, ਸ਼ਿਕਾਰ ਅਣਮੁੱਕ ਹੈ!

ਤੇਰੇ ਸਭ ਗੜ੍ਹ ਹੰਜ਼ੀਰ ਦੇ ਦਰੱਖਤਾਂ ਵਾਂਗੂੰ ਹੋਣਗੇ, ਜਦੋਂ ਹੰਜ਼ੀਰ ਪਹਿਲਾਂ ਪੱਕਦੀਆਂ ਹਨ, ਜੇ ਉਹ ਹਿਲਾਏ ਜਾਣ ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।