TSK

TSK · ਨਹਮਯਾਹ 2:13

Treasury of Scripture Knowledge references in ਪੰਜਾਬੀ IRV.

Back to passage

ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”

ਫੇਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖਦਾ ਹੋਇਆ ਘੁੰਮ ਕੇ ਵਾਦੀ ਦੇ ਫਾਟਕ ਰਾਹੀਂ ਵਾਪਿਸ ਮੁੜ ਆਇਆ।

¶ ਵਾਦੀ ਦੇ ਫਾਟਕ ਦੀ ਮੁਰੰਮਤ ਹਨੂਨ ਅਤੇ ਜ਼ਾਨੋਅਹ ਦੇ ਵਾਸੀਆਂ ਨੇ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।

¶ ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ