TSK

TSK · ਗਿਣਤੀ 10:21

Treasury of Scripture Knowledge references in ਪੰਜਾਬੀ IRV.

Back to passage

ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।

¶ ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।

ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।

ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।

ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”