TSK

TSK · ਗਿਣਤੀ 11:13

Treasury of Scripture Knowledge references in ਪੰਜਾਬੀ IRV.

Back to passage

ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?

ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।

ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?

ਯਿਸੂ ਨੇ ਉਹ ਨੂੰ ਆਖਿਆ, ‹ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।›