TSK

TSK · ਗਿਣਤੀ 12:13

Treasury of Scripture Knowledge references in ਪੰਜਾਬੀ IRV.

Back to passage

ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।

ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।

¶ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!

ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ।

¶ ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।

‹ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।›

ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l

ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।