ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।
TSK
TSK · ਗਿਣਤੀ 13:2
Treasury of Scripture Knowledge references in ਪੰਜਾਬੀ IRV.
¶ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।
ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।
¶ ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।