TSK

TSK · ਗਿਣਤੀ 13:22

Treasury of Scripture Knowledge references in ਪੰਜਾਬੀ IRV.

Back to passage

ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।

¶ ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।

¶ ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।

¶ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।

¶ ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ।

¶ ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,

ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।

¶ ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?

ਭਾਵੇਂ ਉਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਉਹਨਾਂ ਦੇ ਰਾਜਦੂਤ ਹਾਨੇਸ ਵਿੱਚ ਪਹੁੰਚਣ,