TSK

TSK · ਗਿਣਤੀ 13:27

Treasury of Scripture Knowledge references in ਪੰਜਾਬੀ IRV.

Back to passage

ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।

ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ।

ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।

ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!

ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ।

ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ।

ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪੁਰਖਿਆਂ ਨਾਲ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ।

ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।