TSK

TSK · ਗਿਣਤੀ 13:3

Treasury of Scripture Knowledge references in ਪੰਜਾਬੀ IRV.

Back to passage

ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ।

ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।

ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ।

ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।