TSK

TSK · ਗਿਣਤੀ 16:13

Treasury of Scripture Knowledge references in ਪੰਜਾਬੀ IRV.

Back to passage

ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।

ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।

ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?

ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?

ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।

ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,

ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।