TSK

TSK · ਗਿਣਤੀ 18:2

Treasury of Scripture Knowledge references in ਪੰਜਾਬੀ IRV.

Back to passage

ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।

ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।

ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।

ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।

ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ।

ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ

ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।