TSK

TSK · ਗਿਣਤੀ 20:2

Treasury of Scripture Knowledge references in ਪੰਜਾਬੀ IRV.

Back to passage

ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ।

ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?

ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।

ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?

ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।

ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।