ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
TSK
TSK · ਗਿਣਤੀ 21:23
Treasury of Scripture Knowledge references in ਪੰਜਾਬੀ IRV.
ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।
ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।
ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।
ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ