TSK

TSK · ਗਿਣਤੀ 21:33

Treasury of Scripture Knowledge references in ਪੰਜਾਬੀ IRV.

Back to passage

ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,

¶ ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ।

ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਯੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ,

ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ।

ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ

ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,

ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।

ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।