TSK

TSK · ਗਿਣਤੀ 21:6

Treasury of Scripture Knowledge references in ਪੰਜਾਬੀ IRV.

Back to passage

ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,

¶ ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!

ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!