ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ।
TSK
TSK · ਗਿਣਤੀ 28:2
Treasury of Scripture Knowledge references in ਪੰਜਾਬੀ IRV.
ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”
ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”
ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।
ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।
ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
¶ ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।
ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ।
ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।
ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ
ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।