ਕੂਚ 24:5
TSK
ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।
TSK
Treasury of Scripture Knowledge references in ਪੰਜਾਬੀ IRV.
ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।
ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ।
ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।
ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।