TSK

TSK · ਗਿਣਤੀ 3:8

Treasury of Scripture Knowledge references in ਪੰਜਾਬੀ IRV.

Back to passage

ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ।

ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।

ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਉਹ ਲੇਵੀ ਜਿਹੜੇ ਵੀਹ ਸਾਲ ਤੋਂ ਉੱਤੇ ਸਨ, ਗਿਣੇ ਗਏ

ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।

¶ ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।