TSK

TSK · ਗਿਣਤੀ 31:2

Treasury of Scripture Knowledge references in ਪੰਜਾਬੀ IRV.

Back to passage

ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।

ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।

ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।

ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।

¶ ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।

ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।

ਮੈਂ ਤਾਂ ਇਸੇ ਦੇਸ਼ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਜਾਓਗੇ ਅਤੇ ਤੁਸੀਂ ਉਸ ਚੰਗੇ ਦੇਸ਼ ਉੱਤੇ ਅਧਿਕਾਰ ਕਰੋਗੇ।

ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।

¶ ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”

¶ ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!

‹ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।›

ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।

ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?

ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।