TSK

TSK · ਗਿਣਤੀ 32:22

Treasury of Scripture Knowledge references in ਪੰਜਾਬੀ IRV.

Back to passage

¶ ਜਿਹੜੇ ਦੇਸ਼ ਅਸੀਂ ਉਸ ਸਮੇਂ ਆਪਣੇ ਅਧਿਕਾਰ ਵਿੱਚ ਲੈ ਲਏ ਉਹ ਇਹ ਹਨ, ਅਰਥਾਤ ਅਰੋਏਰ ਸ਼ਹਿਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਸ਼ਹਿਰਾਂ ਦੇ ਨਾਲ ਗਿਲਆਦ ਦੇ ਪਹਾੜੀ ਦੇਸ਼ ਦਾ ਅੱਧਾ ਹਿੱਸਾ, ਜਿਹੜਾ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ

ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।

ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।

ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।

¶ ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ਼ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ।

ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁੱਖ ਦਿੱਤਾ ਹੈ ਜਿਵੇਂ ਉਸ ਉਹਨਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ਼ ਦੇ ਦੇਸ ਨੂੰ ਜਿਹੜੀ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ।

ਇਹ ਦੇ ਪਿੱਛੋਂ ਜਦ ਦਾਊਦ ਨੇ ਸੁਣਿਆ ਤਾਂ ਉਹ ਬੋਲਿਆ, ਮੈਂ ਆਪਣੇ ਰਾਜ ਸਮੇਤ ਯਹੋਵਾਹ ਦੇ ਅੱਗੇ ਨੇਰ ਦੇ ਪੁੱਤਰ ਅਬਨੇਰ ਦੇ ਖੂਨ ਤੋਂ ਨਿਰਦੋਸ਼ ਹਾਂ।

ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।