TSK

TSK · ਗਿਣਤੀ 32:40

Treasury of Scripture Knowledge references in ਪੰਜਾਬੀ IRV.

Back to passage

ਅਤੇ ਗਿਲਆਦ ਦਾ ਬਚਿਆ ਹੋਇਆ ਹਿੱਸਾ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ, ਮੈਂ ਮਨੱਸ਼ਹ ਦੇ ਅੱਧੇ ਗੋਤ ਨੂੰ ਦੇ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਮੇਤ ਅਰਗੋਬ ਦਾ ਸਾਰਾ ਇਲਾਕਾ। (ਬਾਸ਼ਾਨ ਤਾਂ ਰਫ਼ਾਈਆਂ ਦਾ ਦੇਸ਼ ਅਖਵਾਉਂਦਾ ਹੈ)

¶ ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।