TSK

TSK · ਗਿਣਤੀ 32:8

Treasury of Scripture Knowledge references in ਪੰਜਾਬੀ IRV.

Back to passage

ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।

ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।

ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”

¶ ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।