TSK

TSK · ਗਿਣਤੀ 4:32

Treasury of Scripture Knowledge references in ਪੰਜਾਬੀ IRV.

Back to passage

¶ ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।

¶ ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।

ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।

¶ ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।