TSK

TSK · ਗਿਣਤੀ 4:49

Treasury of Scripture Knowledge references in ਪੰਜਾਬੀ IRV.

Back to passage

ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।

ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।

ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ,

ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।

ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।

ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

¶ ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।