ਲੇਵੀਆਂ 23:5
TSK
ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।
TSK
Treasury of Scripture Knowledge references in ਪੰਜਾਬੀ IRV.
ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।
¶ ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।
¶ ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।
¶ ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।