ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।
TSK
TSK · ਕਹਾਉਤਾਂ 1:19
Treasury of Scripture Knowledge references in ਪੰਜਾਬੀ IRV.
ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”
ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
¶ ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
¶ ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।
¶ ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!
ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ।
¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!
ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!