TSK

TSK · ਕਹਾਉਤਾਂ 1:24

Treasury of Scripture Knowledge references in ਪੰਜਾਬੀ IRV.

Back to passage

ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ

ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।

ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।

ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ

ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ

¶ ‹ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।›

ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।