TSK

TSK · ਕਹਾਉਤਾਂ 1:7

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,

ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।

ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।

¶ ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।