TSK

TSK · ਕਹਾਉਤਾਂ 10:19

Treasury of Scripture Knowledge references in ਪੰਜਾਬੀ IRV.

Back to passage

ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?

ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।

ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।

¶ ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।

ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।

ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।