TSK

TSK · ਕਹਾਉਤਾਂ 11:31

Treasury of Scripture Knowledge references in ਪੰਜਾਬੀ IRV.

Back to passage

ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।

ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।

ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।

ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

¶ ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ।

ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।