TSK

TSK · ਕਹਾਉਤਾਂ 11:6

Treasury of Scripture Knowledge references in ਪੰਜਾਬੀ IRV.

Back to passage

ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।

ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।

ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੂੰ ਮੇਰੇ ਪਿਤਾ ਦਾਊਦ ਨਾਲ ਕੀਤੀ, ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਮੋੜ ਲਿਆਵੇਗਾ।

ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।