TSK

TSK · ਕਹਾਉਤਾਂ 11:7

Treasury of Scripture Knowledge references in ਪੰਜਾਬੀ IRV.

Back to passage

ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।

ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”

ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।

ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।

‹ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।›