TSK

TSK · ਕਹਾਉਤਾਂ 12:15

Treasury of Scripture Knowledge references in ਪੰਜਾਬੀ IRV.

Back to passage

ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,

ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।

ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।

ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।

ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।

ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।

ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।

ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ

ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।