TSK

TSK · ਕਹਾਉਤਾਂ 12:23

Treasury of Scripture Knowledge references in ਪੰਜਾਬੀ IRV.

Back to passage

ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।

ਹਾਕਮਾਂ ਨੂੰ ਪਤਾ ਨਾ ਲੱਗਿਆ ਕਿ ਮੈਂ ਕਿੱਥੇ ਗਿਆ ਸੀ ਅਤੇ ਕੀ ਕੀਤਾ, ਸਗੋਂ ਮੈਂ ਉਸ ਸਮੇਂ ਤੱਕ ਨਾ ਤਾਂ ਯਹੂਦੀਆਂ ਨੂੰ ਅਤੇ ਨਾ ਜਾਜਕਾਂ ਨੂੰ, ਨਾ ਸਾਮੰਤਾਂ ਨੂੰ, ਨਾ ਹਾਕਮਾਂ ਨੂੰ ਅਤੇ ਨਾ ਹੀ ਹੋਰ ਕੰਮ ਕਰਨ ਵਾਲਿਆਂ ਨੂੰ ਕੁਝ ਦੱਸਿਆ ਸੀ

ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।

ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।

ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।

ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ!