TSK

TSK · ਕਹਾਉਤਾਂ 12:26

Treasury of Scripture Knowledge references in ਪੰਜਾਬੀ IRV.

Back to passage

ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।

ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।

‹ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?›

ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।

ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।

ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।