TSK

TSK · ਕਹਾਉਤਾਂ 12:28

Treasury of Scripture Knowledge references in ਪੰਜਾਬੀ IRV.

Back to passage

¶ ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।

ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।

ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।

ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।

ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।

ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।

ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l

ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।